ਪੰਜਾਬ ਸਰਕਾਰ ਦੀ ਨਵੀਂ ਪਹਿਲ ਦੇ ਅਨੁਸਾਰ ਹੁਣ ਸਿਰਫ਼ ਇੱਕ ਫ਼ੋਨ ਕਾਲ ‘ਤੇ 406 ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਅੱਜ ਆਮ ਆਦਮੀ ਪਾਰਟੀ ਨੇ “ਤੁਹਾਡੇ ਦੁਆਰ ਯੋਜਨਾ” ਤਹਿਤ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਐਲਾਨ ਕੀਤਾ ਹੈ ਜਿਸ ਦੌਰਾਨ ਹੁਣ ਨਾਗਰਿਕ ਆਪਣੇ ਘਰ ਬੈਠੇ ਇਹ ਸੇਵਾਵਾਂ ਪ੍ਰਾਪਤ ਕਰ ਸਕਣਗੇ। ਇਸ ਯੋਜਨਾ ਤਹਿਤ ਹੁਣ ਆਧਾਰ ਕਾਰਡ, ਡ੍ਰਾਈਵਿੰਗ ਲਾਇਸੈਂਸ ਅਤੇ ਪਾਸਪੋਰਟ ਵਰਗੀਆਂ ਸੇਵਾਵਾਂ ਹੁਣ ਨਾਗਰਿਕ ਆਪਣੇ ਦਰਾਂ ‘ਤੇ ਹੀ ਪ੍ਰਾਪਤ ਕਰ ਸਕਣਗੇ। ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਹ ਯੋਜਨਾ 43 ਸੇਵਾਵਾਂ ਨਾਲ 10 ਦਸੰਬਰ, 2023 ਨੂੰ ਸ਼ੁਰੂ ਕੀਤੀ ਗਈ ਸੀ ਜਿਸਦੇ ਤਹਿਤ ਹੁਣ 29 ਪ੍ਰਮੁੱਖ ਵਿਭਾਗਾਂ ਨਾਲ ਸਬੰਧਤ ਕੁੱਲ 406 ਸੇਵਾਵਾਂ ਦਿੱਤੀਆਂ ਜਾਣਗੀਆਂ।