ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਰਾਜੌਰੀ ਗਾਰਡਨ ਸੀਟ ਤੋਂ ਭਾਜਪਾ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਕੁੱਲ 64132 ਵੋਟਾਂ ਨਾਲ ਜਿੱਤ ਹਾਸਿਲ ਕਰ ਲਈ ਹੈ। ਇਸ ਬਾਰੇ ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਵਾਹਿਗੁਰੂ ਦੇ ਅਸ਼ੀਰਵਾਦ ਨਾਲ ਅਤੇ ਲੋਕਾਂ ਦੇ ਅਟੁੱਟ ਸਮਰਥਨ ਨਾਲ ਮੈਂ 18190 ਵੋਟਾਂ ਨਾਲ ਜਿੱਤਿਆ ਹਾਂ। ਇਹ ਜਿੱਤ PM ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਜੇ.ਪੀ. ਨਾਢਾ ਨੂੰ ਸਮਰਪਿਤ ਹੈ। ਜਿਹਨਾਂ ਦੀ ਦੂਰਦਰਸ਼ੀ ਅਗਵਾਈ ਨੇ ਦਿੱਲੀ ਅਤੇ ਦੇਸ਼ ਨੂੰ ਮਜ਼ਬੂਤ ਕੀਤਾ ਹੈ।