ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੀ ਪ੍ਰਕਿਰਿਆ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਵੋਟਾਂ ਦੀ ਗਿਣਤੀ ਦਾ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਜੋ 5 ਫਰਵਰੀ ਨੂੰ ਹੋਈਆਂ ਸਨ ਉਸ ਦੌਰਾਨ 70 ਸੀਟਾਂ ’ਤੇ 60 ਫ਼ੀਸਦੀ ਤੋਂ ਵੱਧ ਵੋਟਿੰਗ ਪਾਈ ਗਈ ਸੀ। ਚੋਣਾਂ ਦੀ ਗਿਣਤੀ ਦੌਰਾਨ ਪਹਿਲਾਂ ਬੈਲੇਟ ਪੇਪਰਾਂ ਦੀ ਗਿਣਤੀ ਕੀਤੀ ਜਾ ਰਹੀ ਹੈ।