ਇਹ ਖ਼ਬਰ ਅੰਮ੍ਰਿਤਸਰ ਦੀ ਹੈ ਜਿੱਥੇ ਕੱਲ੍ਹ ਰਾਤ ਪੁਲਿਸ ਮੁਲਾਜਮਾਂ ਵੱਲੋਂ ਦੋ ਗੈਂਗਸਟਰਾਂ ਬੂਟਾ ਸਿੰਘ ਅਤੇ ਲਵਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਜਦੋਂ ਦੋਵਾਂ ਗੈਂਗਸਟਰਾਂ ਨੂੰ ਰਿਕਵਰੀ ਲਈ ਲਿਜਾਇਆ ਜਾ ਰਿਹਾ ਸੀ ਤਾਂ ਗੈਂਗਸਟਰਾਂ ਵੱਲੋਂ ਫਾਇਰਿੰਗ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਦੀ ਜਵਾਬੀ ਕਾਰਵਾਈ ਦੌਰਾਨ ਪੁਲਿਸ ਵੱਲੋਂ ਵੀ ਫਾਇਰਿੰਗ ਕੀਤੀ ਗਈ ਅਤੇ ਦੋਵੇਂ ਗੈਂਗਸਟਰ ਗੰਭੀਰ ਜ਼ਖਮੀ ਹੋ ਗਏ। ਇਸ ਘਟਨਾ ਬਾਰੇ ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੁਲਿਸ ਵੱਲੋਂ ਇਹਨਾਂ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਇਸ ਦੌਰਾਨ ਪੁਲਿਸ ਵੱਲੋਂ ਏ.ਕੇ.47 ਅਤੇ ਦੋ ਪਿਸਟਲ ਵੀ ਬਰਾਮਦ ਕੀਤੇ ਗਏ ਹਨ।