ਗੁਰਦੁਆਰਿਆਂ ਅਤੇ ਹੋਰ ਪੰਥਕ ਮਾਮਲਿਆਂ ਸੰਬੰਧੀ ਕੀਤੀ ਜਾਵੇਗੀ ਚਰਚਾ
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਹਵੇਗੀ ਇਸ ਦੌਰਾਨ ਗੁਰਦੁਆਰਿਆਂ ਅਤੇ ਪੰਥਕ ਮਾਮਲਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਬਾਰੇ ਕੁੱਝ ਦਿਨ ਪਹਿਲਾਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਇਹ ਸੂਚਨਾ ਦਿੱਤੀ ਗਈ ਸੀ ਕਿ ਇਸ ਦੌਰਾਨ ਗੁਰਦੁਆਰਿਆਂ, ਸ਼੍ਰੋਮਣੀ ਕਮੇਟੀ ਦੇ ਟਰੱਸਟ ਅਤੇ ਹੋਰ ਪੰਥਕ ਮਾਮਲਿਆਂ ਸੰਬੰਧੀ ਵਿਚਾਰ-ਚਰਚਾ ਹੋਵੇਗੀ। ਇਹ ਉਮੀਦ ਕੀਤੀ ਜਾ ਸਕਦੀ ਹੈ ਕਿ ਇਸ ਮੀਟਿੰਗ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਉਹਨਾਂ ਦੇ ਰਿਸ਼ਤੇਦਾਰ ਵੱਲੋਂ ਲਗਾਏ ਗਏ ਦੋਸ਼ਾਂ ਦੀ ਜਾਂਚ ਰਿਪੋਰਟ ਤਿੰਨ ਮੈਂਬਰੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸੌਂਪੀ ਜਾਵੇਗੀ। ਪਹਿਲਾਂ ਇਹਨਾਂ ਦੋਸ਼ਾਂ ਨੂੰ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਖਾਰਿਜ ਕੀਤਾ ਜਾ ਚੁੱਕਾ ਹੈ। ਨਾਲ ਹੀ ਦੱਸ ਦਈਏ ਕਿ ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਲਾਨਾ ਬਜਟ ਉੱਤੇ ਚਰਚਾ ਕੀਤੀ ਸਕਦੀ ਹੈ।