ਜਾਣਕਾਰੀ ਅਨੁਸਾਰ ਅੱਜ ਲੁਧਿਆਣਾ ਦੇ ਦੋਰਾਹਾ ਇਲਾਕੇ ਵਿੱਚ ਆਰਮੀ ਕੈਂਪ ਨੇੜੇ ਖਾਲੀ ਸਥਾਨ ‘ਤੇ ਬੰਬਨੁਮਾ ਚੀਜ਼ ਬਰਾਮਦ ਕੀਤੀ ਗਈ ਹੈ। ਜਿਸਦੇ ਚੱਲਦਿਆਂ ਸਥਾਨਕ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਮੁਲਾਜਮਾਂ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ, ਨਾਲ ਹੀ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਨਾਲ ਹੀ ਦੱਸ ਦਈਏ ਕਿ ਇਸ ਗੱਲ ‘ਤੇ ਅਜੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਇਹ ਅਸਲ ਵਿੱਚ ਕੋਈ ਬੰਬ ਹੈ ਜਾਂ ਕੋਈ ਹੋਰ ਚੀਜ਼ ਹੈ।