ਨਾਕਾਬੰਦੀ ਦੌਰਾਨ ਆਪਣੇ ਆਪ ਨੂੰ ਦੱਸ ਰਹੀ ਸੀ IPS ਲੜਕੀ ਦੀ ਸਿਮਰਨਜੀਤ ਕੌਰ ਵਜੋਂ ਹੋਈ ਹੈ ਪਛਾਣ
ਅੱਜ ਕੱਲ੍ਹ ਅਕਸਰ ਪੁਲਿਸ ਵੱਲੋਂ ਨਕਲੀ ਪੁਲਿਸ ਬਣੇ ਲੜਕੇ ਅਤੇ ਲੜਕੀਆਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਅਜਿਹੀ ਹੀ ਇੱਕ ਘਟਨਾ ਨੂੰ ਥਾਣਾ ਭਿੱਖੀਵਿੰਡ ਦੀ ਪੁਲਿਸ ਵੱਲੋਂ ਕਾਬੂ ਕੀਤੀ ਗਈ ਹੈ ਜਿਸ ਦੌਰਾਨ ਇੱਕ ਨਕਲੀ IPS ਲੜਕੀ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਲੜਕੀ ਦੀ ਪਛਾਣ ਸਿਮਰਨਜੀਤ ਕੌਰ ਵਜੋਂ ਹੋਈ ਹੈ। ਦੱਸ ਦਈਏ ਕਿ ਇਹ ਕਾਰਵਾਈ ਥਾਣਾ ਭਿੱਖੀਵਿੰਡ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਕੀਤੀ ਗਈ ਹੈ। ਥਾਣਾ ਭਿੱਖੀਵਿੰਡ ਦੇ ਏਐਸਆਈ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਦ ਉਹਨਾਂ ਵੱਲੋਂ ਇਸ ਲੜਕੀ ਤੋਂ IPS ਦੇ ਅਹੁਦੇ ਦਾ ਪਛਾਣ ਪੱਤਰ ਮੰਗਿਆ ਗਿਆ ਤਾਂ ਉਹ ਕੁੱਝ ਵੀ ਪੇਸ਼ ਨਹੀਂ ਕਰ ਸਕੀ। ਹੁਣ ਉਹਨਾਂ ਵੱਲੋਂ ਇਸ ਲੜਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਨਾਲ ਹੀ ਦੱਸ ਦਈਏ ਕਿ ਕਾਨੂੰਨ ਦੀ ਉਲੰਘਣਾ ਕਰਨ ‘ਤੇ ਵੱਖ ਵੱਖ ਧਾਰਾਵਾਂ ਲਾਗੂ ਕੀਤੀਆਂ ਗਈਆਂ ਹਨ।