ਸੱਤ ਲੋਕਾਂ ਦੀ ਮੌਕੇ ’ਤੇ ਹੋਈ ਮੌਤ
ਇਹ ਦੁਰਘਟਨਾ ਅੱਜ ਸਵੇਰੇ 9 ਵਜੇ ਦੇ ਕਰੀਬ ਮੱਧ ਪ੍ਰਦੇਸ਼ ਦੇ ਜਬਲਪੁਰ ਤੋਂ ਤਕਰੀਬਨ 50 ਕਿਲੋਮੀਟਰ ਦੀ ਦੂਰੀ ‘ਤੇ ਪੈਂਦੇ ਪਿੰਡ ਬਰਗੀ ਵਿਖੇ ਵਾਪਰੀ ਹੈ। ਜਾਣਕਾਰੀ ਅਨੁਸਾਰ ਨਾਗਪੁਰ-ਪ੍ਰਯਾਗਰਾਜ ਰਾਸ਼ਟਰੀ ਰਾਜਮਾਰਗ ’ਤੇ ਇੱਕ ਟਰੱਕ ਵੱਲੋਂ ਇੱਕ ਟੈਂਪੂ ਟਰੈਵਲਰ ਨੂੰ ਟੱਕਰ ਮਾਰ ਦਿੱਤੀ ਗਈ। ਜਿਸ ਕਾਰਨ ਟੈਂਪੂ ਟਰੈਵਲਰ ਟਰੱਕ ਅਤੇ ਰੇਲਿੰਗ ਵਿਚਕਾਰ ਫਸਕੇ ਕੁਚਲਿਆ ਗਿਆ। ਨਾਲ ਹੀ ਦੱਸ ਦਈਏ ਕਿ ਇਸ ਦੌਰਾਨ ਸਾਹਮਣੇ ਤੋਂ ਆ ਰਹੀਆਂ ਦੋ ਕਾਰਾਂ ਵੀ ਇਸ ਹਾਦਸੇ ਦਾ ਸ਼ਿਕਾਰ ਹੋ ਗਈਆਂ ਅਤੇ ਇਸ ਹਾਦਸੇ ਦੌਰਾਨ ਸੱਤ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮੌਕੇ ‘ਤੇ ਪੁਲਿਸ ਪੁੱਜੀ ਅਤੇ ਉਹਨਾਂ ਵੱਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।