ਜਾਣਕਾਰੀ ਅਨੁਸਾਰ ਕੱਲ੍ਹ ਬੀਤੀ ਰਾਤ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਦੌਰਾਨ ਤਿੰਨ ਗੱਡੀਆਂ ਆਪਸ ਵਿੱਚ ਟਕਰਾ ਗਈਆਂ ਅਤੇ ਤਿੰਨ ਲੋਕਾਂ (ਦੋ ਕੁੜੀਆਂ ਸਮੇਤ ਇੱਕ ਮੁੰਡੇ) ਦੀ ਮੌਤ ਹੋ ਗਈ। ਬਾਕੀ 8 ਕਾਰ ਸਵਾਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ ਜਿਹਨਾਂ ਨੂੰ ਨੇੜਲੇ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।