ਜਾਣਕਾਰੀ ਅਨੁਸਾਰ ਅੱਜ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪੂਰੇ ਗਿਆਰਾਂ ਦਿਨਾਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕੀਤਾ ਜਾਵੇਗਾ। ਮੀਟਿੰਗ ਦੇ ਸਮੇਂ ਦੀ ਅਜੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ ਪਰੰਤੂ ਇਸਦੇ ਲਈ ਸੂਬਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਇੱਕ ਮੀਟਿੰਗ ਹੋਵੇਗੀ। ਨਾਲ ਹੀ ਦੱਸ ਦਈਏ ਕਿ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ 20 ਫਰਵਰੀ ਨੂੰ ਰਾਮ ਲੀਲਾ ਮੈਦਾਨ ਵਿੱਚ ਆਯੋਜਿਤ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਜੇ.ਪੀ. ਨੱਢਾ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਦੀ ਚੋਣ ਚੁਣੇ ਹੋਏ ਵਿਧਾਇਕਾਂ ਵਿੱਚੋਂ ਕੀਤੀ ਜਾਵੇਗੀ। ਇਸਦੇ ਨਾਲ ਹੀ ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀਆਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।