ਕਾਂਗਰਸੀ ਆਗੂ ਸੱਜਣ ਕੁਮਾਰ ਜਿਸਨੂੰ 1984 ਸਿੱਖ ਨਸਲਕੁਸ਼ੀ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ, ਦੀ ਸਜ਼ਾ ਦੀ ਸੁਣਵਾਈ ਹੁਣ 25 ਫ਼ਰਵਰੀ ਨੂੰ ਕੀਤੀ ਜਾਵੇਗੀ। ਨਾਲ ਹੀ ਦੱਸ ਦਈਏ ਕਿ ਪੀੜਤ ਧਿਰ ਵੱਲੋਂ ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਇਸਦੇ ਨਾਲ ਹੀ ਦੱਸ ਦਈਏ ਕਿ ਸੱਜਣ ਕੁਮਾਰ ਨੂੰ 1984 ਸਿੱਖ ਨਸਲਕੁਸ਼ੀ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਪਿਓ ਅਤੇ ਪੁੱਤ ਜਸਵੰਤ ਸਿੰਘ ਅਤੇ ਤਰੁਣਦੀਪ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਪਾਇਆ ਗਿਆ ਹੈ। ਮਿਲੀ ਸੂਚਨਾ ਅਨੁਸਾਰ ਹੁਣ ਅਦਾਲਤ ਨੇ ਸੱਜਣ ਕੁਮਾਰ ਦੀ ਸਜ਼ਾ ਦੇ ਮਾਮਲੇ ਨੂੰ 25 ਫਰਵਰੀ ਨੂੰ ਦੁਪਹਿਰ 2 ਵਜੇ ਲਈ ਸੂਚੀਬੱਧ ਕਰ ਦਿੱਤਾ ਹੈ।