ਚੜਦੀ ਸਵੇਰੇ ਅੱਜ ਰਾਜਪੁਰਾ ਵਿਖੇ ਇੱਕ ਸਖਸ਼ ਫੁਹਾਰਾ ਚੌਂਕ ਨੇੜੇ ਸਾਈਕਲ ’ਤੇ ਜਾ ਰਿਹਾ ਸੀ ਤਾਂ ਅਚਾਨਕ ਉਸ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ ਜਿਸ ਉਪਰੰਤ ਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਉਪਰੰਤ ਪੁਲਿਸ ਵਿਭਾਗ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ ਅਤੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਭੇਜ ਦਿੱਤਾ ਗਿਆ ਹੈ। ਨਾਲ ਹੀ ਦੱਸ ਦਈਏ ਕਿ ਸਾਈਕਲ ਸਵਾਰ ਵਿਅਕਤੀ ਦੀ ਅਜੇ ਤੱਕ ਕੋਈ ਪਛਾਣ ਨਹੀਂ ਹੋ ਸਕੀ ਹੈ ਪਰ ਪੁਲਿਸ ਵੱਲੋਂ ਇਸ ਵਿਅਕਤੀ ਦੇ ਮਿਲੇ ਮੋਬਾਇਲ ਨੰਬਰਾਂ ਵਿੱਚੋਂ ਉਸ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਟਰੱਕ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ।