ਨਸ਼ਾ ਤਸਕਰਾਂ ਖਿਲਾਫ਼ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਦੇ ਚੱਲਦਿਆਂ ਬਰਨਾਲਾ ਦੀ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ ਜਿਸ ਦੌਰਾਨ ਨਸ਼ਾ ਤਸਕਰਾਂ ਦੀ 1.15 ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਪੁਲਿਸ ਨੇ ਬਰਨਾਲਾ ਦੇ 2 ਅਤੇ ਸ਼ੇਰਪੁਰ ਦੇ ਇੱਕ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਹੈ। ਜਿਹਨਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਇਸ ਬਾਰੇ ਡੀ.ਐਸ.ਪੀ. ਬਰਨਾਲਾ ਸਤਵੀਰ ਸਿੰਘ ਨੇ ਬਿਆਨ ਦਿੰਦਿਆਂ ਦੱਸਿਆ ਹੈ ਕਿ ਬਰਨਾਲਾ ਥਾਣਾ ਸਿਟੀ ਦੇ ਐਸਐਚਓ ਕੁਲਜਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਇਹ ਸ਼ਾਨਦਾਰ ਕੰਮ ਕੀਤਾ ਹੈ। ਜਿਨ੍ਹਾਂ ਨੇ 3 ਵੱਖ-ਵੱਖ ਮਾਮਲਿਆਂ ਵਿੱਚ NDPS ਐਕਟ ਦੀ ਧਾਰਾ 68F ਦੀ ਵਰਤੋਂ ਕੀਤੀ ਹੈ, ਪ੍ਰਸਤਾਵ ਤਿਆਰ ਕੀਤੇ ਹਨ ਅਤੇ ਨਸ਼ਾ ਤਸਕਰਾਂ ਵੱਲੋਂ ਬਣਾਈ ਗਈ ਜਾਇਦਾਦ ਨੂੰ ਜ਼ਬਤ ਕੀਤਾ ਹੈ।