ਐਡਵੋਕੇਟ ਧਾਮੀ ਦੇ ਅਸਤੀਫ਼ੇ ਮਗਰੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਇੱਕ ਮੀਟਿੰਗ ਕਰੇਗੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ। ਇਹ ਬੈਠਕ ਅੱਜ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਕੀਤੀ ਜਾਵੇਗੀ। ਇਸਦੇ ਨਾਲ ਹੀ ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਅਕਾਲੀ ਲੀਡਰਸ਼ਿਪ ਅਤੇ ਪੰਥਕ ਜਥੇਬੰਦੀਆਂ ਵੱਲੋਂ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਬੇਨਤੀ ਕੀਤੀ ਜਾ ਰਹੀ ਹੈ ਜਿਸ ਲਈ ਕੱਲ੍ਹ ਕਮੇਟੀ ਮੈਂਬਰ ਐਡਵੋਕੇਟ ਧਾਮੀ ਦੇ ਘਰ ਵੀ ਗਏ ਸਨ ਪਰੰਤੂ ਉਹ ਹਜੇ ਤੱਕ ਆਪਣੇ ਇਸ ਫੈਸਲੇ ‘ਤੇ ਅੜੇ ਹੋਏ ਹਨ।