ਜਾਣਕਾਰੀ ਅਨੁਸਾਰ ਕੱਲ੍ਹ ਰਾਤ ਜਲੰਧਰ ਜੰਮੂ ਨੈਸ਼ਨਲ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਦੌਰਾਨ ਇੱਕ ਟਿੱਪਰ ਦੀ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਬੱਸ ਨਾਲ ਟੱਕਰ ਹੋ ਗਈ। ਜਿਸ ਦੌਰਾਨ ਕਈ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ ਹਨ। ਅਜੇ ਤੱਕ ਇਸ ਘਟਨਾ ਦਾ ਅਸਲ ਕਾਰਨ ਪਤਾ ਨਹੀਂ ਲਗਾਇਆ ਜਾ ਸਕਿਆ ਹੈ ਕਿ ਇਹ ਟੱਕਰ ਤੇਜ਼ ਰਫਤਾਰ ਕਾਰਨ ਹੋਈ ਹੈ ਜਾਂ ਕੁੱਝ ਹੋਰ ਕਾਰਨਾਂ ਕਰਕੇ। ਇਸ ਬਾਰੇ ਪੁਲਿਸ ਵੱਲੋਂ ਪੂਰੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।