ਅੱਜ ਕਿਸਾਨਾਂ ਦੀ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਨਾਲ 6ਵੀਂ ਵਾਰ ਮੀਟਿੰਗ ਹੋਵੇਗੀ। ਇਸ ਮੀਟਿੰਗ ਦੌਰਾਨ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੰਗਾਂ ਸੰਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਅੱਜ ਸ਼ਾਮ 6 ਵਜੇ ਚੰਡੀਗੜ੍ਹ ਦੇ ਸੈਕਟਰ-26 ਦੇ ਮਹਾਤਮਾ ਗਾਂਧੀ ਇੰਸਟੀਟਿਊਟ ਵਿਖੇ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਸਮੇਤ ਸ਼ਿਵਰਾਜ ਚੌਹਾਨ ਅਤੇ ਹੋਰ ਅਧਿਕਾਰੀ ਵੀ ਇਸ ਬੈਠਕ ਦਾ ਹਿੱਸਾ ਬਣਨਗੇ। ਇਸਦੇ ਨਾਲ ਹੀ 28 ਕਿਸਾਨ ਆਗੂ ਸਾਂਝੇ ਕਿਸਾਨ ਮੋਰਚੇ ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੂੰ ਐਂਬੂਲੈਂਸ ਰਾਹੀਂ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਿਆਂਦਾ ਜਾਵੇਗਾ।