ਬੀਤੇ ਦਿਨ ਬਿਹਾਰ ਦੇ ਪਟਨਾ ਵਿਖੇ ਮਸੌਰੀ ਵਿੱਚ ਨੂਰਾ ਪੁਲ ’ਤੇ ਬਹੁਤ ਤੇਜ਼ ਰਫ਼ਤਾਰ ਟਰੱਕ ਨੇ ਟੈਂਪੂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਘਟਨਾ ਦੌਰਾਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਮੌਕੇ ‘ਤੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਟਰੱਕ ਅਤੇ ਟੈਂਪੂ ਦੀ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨ ਘਟਨਾ ਗ੍ਰਸਤ ਹੋ ਕੇ ਪੁੱਲ ਤੋਂ ਹੇਠਾਂ ਡਿੱਗ ਗਏ। ਮੌਜੂਦ ਲੋਕਾਂ ਨੇ ਇਸ ਘਟਨਾ ਬਾਰੇ ਬਿਆਨ ਦਿੰਦਿਆਂ ਦੱਸਿਆ ਕਿ ਟਰੱਕ ਦੀ ਰਫ਼ਤਾਰ ਬਹੁਤ ਤੇਜ਼ ਹੋਣ ਕਾਰਨ ਟਰੱਕ ਚਾਲਕ ਵਾਹਨ ਕੰਟਰੋਲ ਨਹੀਂ ਕਰ ਸਕਿਆ। ਮੌਕੇ ‘ਤੇ ਸਥਾਨਕ ਲੋਕਾਂ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਪਰੰਤੂ ਆਟੋ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਚੁੱਕਾ ਸੀ। ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ। ਪੁਲਿਸ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਿਰਤਕਾਂ ਨੂੰ ਲੋੜੀਂਦੀ ਮਦਦ ਦੇਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ।