ਜਾਣਕਾਰੀ ਅਨੁਸਾਰ ਅੱਜ ਯਾਨੀ ਦਿਨ ਸੋਮਵਾਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨਗੇ। ਇਸ ਦੇ ਤਹਿਤ 9 ਕਰੋੜ 80 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਭੇਜੇ ਜਾਣਗੇ। ਇਹ ਯੋਜਨਾ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਖੇਤੀ ਨਾਲ ਜੂੜੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਇੱਕ ਅਹਿਮ ਕਦਮ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਲ ਵਿੱਚ ਤਿੰਨ ਵਾਰ ਕਿਸ਼ਤਾਂ ਯਾਨੀ ਚਾਰ ਮਹੀਨੇ ਬਾਅਦ 2000 ਰੁਪਏ ਦੇ ਕਰੀਬ ਕਿਸ਼ਤਾਂ ਭੇਜੀਆਂ ਜਾਂਦੀਆਂ ਹਨ।