ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਚੀਮਾ ਖੁੱਡੀ ਵਿਖੇ ਹਾਈਵੇਅ ਲਈ ਪ੍ਰਸ਼ਾਸਨ ਵੱਲੋਂ ਕੁੱਝ ਜ਼ਮੀਨ ਦੀ ਮੰਗ ਕੀਤੀ ਗਈ ਸੀ। ਇਸ ਲਈ ਅੱਜ ਜਦੋਂ ਪ੍ਰਸ਼ਾਸਨ ਹਾਈਵੇਅ ਲਈ ਜ਼ਮੀਨ ਐਕਵਾਇਰ ਕਰਨ ਪੁੱਜਾ ਤਾਂ ਪਿੰਡ ਵਾਸੀ ਅਤੇ ਕਿਸਾਨ ਇੱਕ ਜੁੱਟ ਹੋ ਗਏ ਅਤੇ ਉਹਨਾਂ ਵੱਲੋਂ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ। ਸੂਚਨਾ ਅਨੁਸਾਰ ਇਸ ਸਮੇਂ ਪੁਲਿਸ ਵਿਭਾਗ ਵੱਲੋਂ ਵੀ ਭਾਰੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।