ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਕਿਸਾਨਾਂ ਦਾ ਜੱਥਾ 25 ਮਾਰਚ ਨੂੰ ਦਿੱਲੀ ਰਵਾਨਾ ਹੋਵੇਗਾ। ਇਸ ਤੋਂ ਪਹਿਲਾਂ ਇਹ ਜੱਥਾ 25 ਫਰਵਰੀ ਨੂੰ ਦਿੱਲੀ ਰਵਾਨਾ ਹੋਣਾ ਸੀ। ਨਾਲ ਹੀ ਦੱਸ ਦਈਏ ਕਿ ਸਰਵਣ ਸਿੰਘ ਪੰਧੇਰ ਨੇ ਪਹਿਲਾਂ ਇਹ ਅਪੀਲ ਕੀਤੀ ਸੀ ਕਿ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ‘ਤੇ ਚਰਚਾ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਇਜਲਾਸ ਲੰਬਾ ਹੋਣਾ ਚਾਹੀਦਾ ਹੈ ਤੇ ਸਾਕਾਰਤਮਕ ਬਹਿਸ ਹੋਣੀ ਚਾਹੀਦੀ ਹੈ।