ਸਰਕਾਰ ਵੱਲੋਂ ਚਲਾਈ ਨਸ਼ਾ ਮੁਕਤ ਮੁਹਿੰਮ ਤਹਿਤ ਅੱਜ ਮਲੇਰਕੋਟਲਾ ਦੀ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ ਜਿਸਦੇ ਚੱਲਦਿਆਂ ਪੁਲਿਸ ਵੱਲੋਂ 5 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਸ ਬਾਰੇ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਉਹਨਾਂ ਵੱਲੋਂ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਉੱਤੇ ਨਹੀਂ ਬਖਸ਼ਿਆ ਜਾਵੇਗਾ।