ਭਾਰਤ ਪਾਕਿਸਤਾਨ ਸਰਹੱਦ ‘ਤੇ ਸਥਿਤ ਬੀ.ਐਸ.ਐਫ਼. ਦੀ 117 ਬਟਾਲੀਅਨ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਅੱਜ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਸਰਹੱਦੀ ਚੌਂਕੀ ਛੰਨਾਂ ਦੇ ਖੇਤਰ ਵਿੱਚੋਂ ਇੱਕ ਪਾਕਿਸਤਾਨੀ ਡਰੋਨ ਦੇ ਨਾਲ ਨਾਲ ਹੈਰੋਇਨ ਬਰਾਮਦ ਕੀਤੀ ਹੈ। ਇਸ ਸਫਲਤਾ ਬਾਰੇ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਉਹਨਾਂ ਵੱਲੋਂ ਬਰਾਮਦ ਕੀਤੀ ਹੋਈ ਹੈਰੋਇਨ ਉੱਤੇ ਥਾਣਾ ਰਾਮਦਾਸ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।