ਅੱਜ ਪੰਜਾਬ ਵਿੱਚ 20 ਫਰਵਰੀ ਤੋਂ ਬਾਅਦ ਇੱਕ ਵਾਰ ਫਿਰ ਮੌਸਮ ਬਦਲਿਆ ਹੈ। ਜਾਣਕਾਰੀ ਅਨੁਸਾਰ ਕਈ ਥਾਵਾਂ ‘ਤੇ ਮੀਂਹ ਪੈ ਰਿਹਾ ਹੈ ਜਿਸਦੇ ਚੱਲਦਿਆਂ 6 ਜ਼ਿਲ੍ਹੇ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐਸ.ਏ.ਐਸ.ਨਗਰ ਅਤੇ ਨਵਾਂ ਸ਼ਹਿਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ।