ਜਾਣਕਾਰੀ ਅਨੁਸਾਰ ਅੱਜ ਦਿੱਲੀ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ CAG ਦੀਆਂ ਸਾਰੀਆਂ 14 ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਅੱਜ ਉਪ ਰਾਜਪਾਲ ਵੀ.ਕੇ. ਸਕਸੈਨਾ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ ਅਤੇ ਸੰਬੋਧਨ ਉਪਰੰਤ ਧੰਨਵਾਦ ਪ੍ਰਸਤਾਵ ਲਈ ਵਿਧਾਨ ਸਭਾ ਵਿੱਚ ਚਰਚਾ ਕੀਤੀ ਜਾਵੇਗੀ। ਨਾਲ ਹੀ ਦੱਸ ਦਈਏ ਕਿ ਇਸ ਸੈਸ਼ਨ ਦੌਰਾਨ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਵੀ ਹੋਵੇਗੀ ਜਿਵੇਂ ਰਾਸ਼ਟਰੀ ਖੇਤੀਬਾੜੀ ਮਾਰਕੀਟਿੰਗ ਨੀਤੀ, ਕਿਸਾਨਾਂ ਦੀਆਂ ਸਮੱਸਿਆਵਾਂ, ਰਾਜ ਦੀ ਆਰਥਿਕ ਸਥਿਤੀ, ਪੰਚਾਇਤੀ ਰਾਜ ਸੰਸਥਾਵਾਂ, ਪੇਂਡੂ ਵਿਕਾਸ ਯੋਜਨਾਵਾਂ ਅਤੇ ਕਾਨੂੰਨ ਵਿਵਸਥਾ ਨਾਲ ਸੰਬੰਧਿਤ ਮੁੱਦਿਆਂ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਸੂਚਨਾ ਅਨੁਸਾਰ ਇਸ ਦੌਰਾਨ ਜਲ ਸਰੋਤ (ਪ੍ਰਬੰਧਨ ਅਤੇ ਨਿਯਮਨ) ਖੋਜ ਬਿੱਲ ਵੀ ਪਾਸ ਕੀਤਾ ਜਾਵੇਗਾ।