ਅੱਜ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਉਪ ਰਾਜਪਾਲ ਵੀ.ਕੇ. ਸਕਸੈਨਾ ਦੇ ਭਾਸ਼ਣ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਦਫ਼ਤਰਾਂ ਤੋਂ ਭੀਮ ਰਾਓ ਅੰਬੇਡਕਰ ਦੀ ਫੋਟੋ ਹਟਾਉਣ ‘ਤੇ ਹੰਗਾਮਾ ਮਚਾਇਆ ਗਿਆ ਜਿਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਵੱਲੋਂ ਆਪ ਦੇ ਸਾਰੇ ਵਿਧਾਇਕਾਂ ਨੂੰ ਪੂਰੇ ਦਿਨ ਲਈ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ। ਮਿਲੀ ਸੂਚਨਾ ਅਨੁਸਾਰ ਉਪ ਰਾਜਪਾਲ ਨੇ ਸਦਨ ਵਿੱਚ ਭਾਸ਼ਣ ਦਿੰਦਿਆਂ ਕਿਹਾ ਕਿ ਸਰਕਾਰ ਦੀ ਤਰਜੀਹ ਮਾਲੀਆ ਵਧਾਉਣਾ ਹੈ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਦਿੱਲੀ ਨੂੰ ਸਭ ਤੋਂ ਸਾਫ਼ ਸ਼ਹਿਰ ਅਤੇ ਸਫ਼ਾਈ ਦਰਜਾਬੰਦੀ ਵਿੱਚ ਨੰਬਰ ਇੱਕ ਬਣਾਉਣ ਲਈ ਯਤਨ ਕੀਤੇ ਜਾਣਗੇ ਅਤੇ ਯਮੁਨਾ ਦੀ ਸਫ਼ਾਈ ਅਤੇ ਹਵਾ ਪ੍ਰਦੂਸ਼ਣ ਲਈ ਛੋਟੀ, ਦਰਮਿਆਨੀ ਅਤੇ ਲੰਬੀ ਮਿਆਦ ਦੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾਣਗੀਆਂ। ਇਸਦੇ ਨਾਲ ਹੀ ਉਹਨਾਂ ਨੇ ਕਈ ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸਿਆ ਅਤੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਅਸਫ਼ਲਤਾਵਾਂ ’ਤੇ ਜ਼ਿਕਰ ਕੀਤਾ। ਨਾਲ ਹੀ ਇਸ ਸੰਬੋਧਨ ਦੌਰਾਨ ਭਾਜਪਾ ਵਿਧਾਇਕਾਂ ਨੇ ‘ਮੋਦੀ-ਮੋਦੀ’ ਦੇ ਨਾਅਰੇ ਲਗਾਏ।
ਦਿੱਲੀ ਵਿਧਾਨ ਸਭਾ ‘ਚ ਮਚਿਆ ਹੰਗਾਮਾ

Leave a Comment
Leave a Comment