ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫ਼ੀਸਾਂ ਲਈ 13.44 ਲੱਖ ਰੁਪਏ ਕੀਤੇ ਦਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡਾ ਉਪਰਾਲਾ ਕਰਦਿਆਂ ਸਿਕਲੀਗਰ ਅਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ ਕਾਲਜ ਦੀਆਂ ਫ਼ੀਸਾਂ ਲਈ 13.44 ਲੱਖ ਰੁਪਏ ਦਾਨ ਕੀਤੇ ਹਨ। ਇਹ ਰਾਸ਼ੀ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 111 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫ਼ੀਸਾਂ ਦੇ ਰੂਪ ਵਿੱਚ SGPC ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਧਰਮ ਪ੍ਰਚਾਰ ਕਮੇਟੀ ਮੈਂਬਰ ਸੁਖਵਰਸ਼ ਸਿੰਘ ਪੰਨੂ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵੱਲੋਂ ਸੌਂਪੀ ਗਈ ਹੈ। ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਬੱਚਿਆਂ ਦੀਆਂ ਸਕੂਲ ਫ਼ੀਸਾਂ ਭਰੀਆਂ ਜਾਣਗੀਆਂ ਤਾਂ ਜੋ ਇਹਨਾਂ ਬੱਚਿਆਂ ਨੂੰ ਸਵੈ-ਨਿਰਭਰ ਬਣਾਇਆ ਜਾ ਸਕੇ ਅਤੇ ਇਸਦੇ ਚੱਲਦਿਆਂ ਵੱਖ-ਵੱਖ ਵਿਦਿਅਕ ਅਦਾਰਿਆਂ ਨੂੰ ਇਹ ਫ਼ੀਸਾਂ ਭੇਜੀਆਂ ਗਈਆਂ ਹਨ।