ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਭਾਗੋਵਾਲ ਦੇ ਵਸਨੀਕ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਜੀਪ ਨਾਲ ਭਿਆਨਕ ਟੱਕਰ ਹੋ ਗਈ ਜਿਸ ਉਪਰੰਤ ਇੱਕ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਦੂਸਰਾ ਨੌਜਵਾਨ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਘਟਨਾਗ੍ਰਸਤ ਹੋਏ ਨੌਜਵਾਨਾਂ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਪਿਆਰਾ ਸਿੰਘ, ਸ਼ਹਿਬਾਜ ਸਿੰਘ ਸ਼ੈਲੀ ਪੁੱਤਰ ਭਗਵੰਤ ਸਿੰਘ ਵਜੋਂ ਹੋਈ ਹੈ। ਜਿਹਨਾਂ ਵਿੱਚੋਂ ਸ਼ਹਿਬਾਜ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਬਟਾਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਪਰੰਤੂ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਲਿਜਾਇਆ ਗਿਆ ਹੈ।