ਜਾਣਕਾਰੀ ਅਨੁਸਾਰ ਛੱਤੀਸਗੜ੍ਹ ਦੇ ਬਸਤਰ ਡਿਵੀਜ਼ਨ ‘ਚ ਪੁਲਿਸ ਦੀਆਂ ਬਟਾਲੀਅਨਾਂ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.) ਦੀ ਵਿਸ਼ੇਸ਼ ਇਕਾਈ, ਕਮਾਂਡੋ ਬਟਾਲੀਅਨ ਫਾਰ ਰੈਜ਼ੋਲਿਊਟ ਐਕਸ਼ਨ ਦੀਆਂ ਕਾਰਵਾਈਆਂ ਨਾਲ 18 ਨਕਸਲੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰੀ ਸਮੇਂ ਇਹਨਾਂ ਤੋਂ ਵੱਡੀ ਮਾਤਰਾ ਵਿੱਚ ਵਿਸਫੋਟਕ ਬਰਾਮਦ ਕੀਤੇ ਗਏ ਹਨ। ਸੂਚਨਾ ਅਨੁਸਾਰ ਇਹਨਾਂ ਨਕਸਲੀਆਂ ਨੂੰ ਬੀਜਾਪੁਰ ਜ਼ਿਲ੍ਹੇ ਦੀਆਂ ਤਿੰਨ ਥਾਵਾਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਨਾਲ ਹੀ ਦੱਸ ਦਈਏ ਕਿ ਪਹਿਲਾਂ ਮੰਗਲਵਾਰ ਨੂੰ ਵੀ ਚਾਰ ਨਕਸਲੀਆਂ ਨੂੰ ਸੁਕਮਾ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਨਾਲ ਹੀ ਉਹਨਾਂ ਕੋਲੋਂ ਮਾਓਵਾਦੀ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਹਨ।
ਛੱਤੀਸਗੜ੍ਹ ਦੇ ਬਸਤਰ ਡਿਵੀਜ਼ਨ ‘ਚ 18 ਨਕਸਲੀ ਗ੍ਰਿਫਤਾਰ

Leave a Comment
Leave a Comment