ਜਾਣਕਾਰੀ ਅਨੁਸਾਰ ਕੱਲ੍ਹ ਸ਼ਾਮ ਜੰਮੂ ਕਸ਼ਮੀਰ ਰਾਜ ਦੇ ਪੁਣਛ ਸ਼ਹਿਰ ਵਿਖੇ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਕੇ ਇੱਕ ਨਦੀ ਵਿੱਚ ਡਿੱਗ ਗਈ। ਦੱਸ ਦਈਏ ਕਿ ਇਸ ਕਾਰ ਵਿੱਚ ਸਵਾਰ ਸੱਤ ਲੋਕ ਜ਼ਖਮੀ ਹੋਏ ਹਨ ਅਤੇ ਕੁੱਝ ਲੋਕ ਲਾਪਤਾ ਦੱਸੇ ਜਾ ਰਹੇ ਹਨ ਜਿਹਨਾਂ ਦੀ ਭਾਲ ਜਾਰੀ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਵਿਭਾਗ ਮੌਕੇ ‘ਤੇ ਪੁੱਜੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਜ਼ਖਮੀਆਂ ਨੂੰ ਹਸਪਤਾਲ ਵਿਖੇ ਲਿਜਾਇਆ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਕਾਰ ਵਿੱਚ ਕੁੱਲ 12 ਲੋਕ ਸਵਾਰ ਸਨ।