ਪੰਜਾਬ ਸਰਕਾਰ ਵੱਲੋਂ ਚਲਾਈ ਗਈ ਨਸ਼ਾ ਮੁਕਤ ਰੰਗਲਾ ਪੰਜਾਬ ਮੁਹਿੰਮ ਨੂੰ ਚੱਲਦਿਆਂ ਅੱਜ ਪੰਜ ਦਿਨ ਹੋ ਗਏ ਹਨ। ਜਿਸ ਉੱਤੇ ਪੁਲਿਸ ਪ੍ਰਸਾਸ਼ਨ ਵੱਲੋਂ ਵੀ ਕਾਫ਼ੀ ਨਸ਼ਾ ਤਸਕਰਾਂ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਵੇਂ ਦਿਨ ਪੁਲਿਸ ਵਿਭਾਗ ਵੱਲੋਂ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਿਹਨਾਂ ਕੋਲੋਂ 27.7 ਕਿਲੋਗ੍ਰਾਮ ਹੈਰੋਇਨ ਸਮੇਤ .06 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਹੁਣ ਤੱਕ ਕੁੱਲ 547 ਨਸ਼ਾ ਨਸ਼ਾ ਤਸਕਰ ਪੁਲਿਸ ਵੱਲੋਂ ਕਾਬੂ ਕੀਤੇ ਗਏ ਹਨ। ਦੱਸ ਦਈਏ ਕਿ ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਹੁਕਮਾਂ ‘ਤੇ ਪੰਜਾਬ ਦੇ
8 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ ਸੀ। ਇਸ ਤੋਂ ਇਲਾਵਾ ਪੁਲਿਸ ਵਿਭਾਗ ਨੇ 400 ਗ੍ਰਾਮ ਅਫੀਮ ਅਤੇ 2060 ਨਸ਼ੀਲੀਆਂ ਗੋਲੀਆਂ/ਟੀਕੇ ਵੀ ਬਰਾਮਦ ਕੀਤੇ ਹਨ।
ਪੰਜਾਬ ‘ਚ “ਨਸ਼ਾ ਮੁਕਤ ਰੰਗਲਾ ਪੰਜਾਬ” ਮੁਹਿੰਮ ਜਾਰੀ

Leave a Comment
Leave a Comment