ਬੀਤੇ ਦਿਨੀ ਕਿਸਾਨਾਂ ਦੀ ਚੰਡੀਗੜ੍ਹ ਵੱਲ ਕੂਚ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਕਈ ਕਿਸਾਨ ਰਾਹਾਂ ਵਿੱਚ ਰੋਕੇ ਗਏ, ਕਈਆਂ ਨੂੰ ਰਸਤੇ ਅਤੇ ਘਰਾਂ ਤੋਂ ਚੁੱਕ ਕੇ ਗ੍ਰਿਫਤਾਰ ਕੀਤਾ ਗਿਆ ਅਤੇ ਕਈਆਂ ਕਿਸਾਨਾਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕੀਤਾ ਗਿਆ ਸੀ। ਇਸ ਦੇ ਚੱਲਦਿਆਂ ਫਤਿਹਗੜ੍ਹ ਚੂੜੀਆਂ ਵਿਖੇ ਵੀ ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ, ਦਲਜੀਤ ਸਿੰਘ ਚਤੌੜਗੜ੍ਹ ਅਤੇ ਅਵਤਾਰ ਸਿੰਘ ਠੱਠਾ ਨੂੰ ਐਸ.ਡੀ.ਐਮ. ਦਫ਼ਤਰ ਵਿਖੇ ਬੰਦੀ ਬਣਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪਿਛਲੇ ਦੋ ਦਿਨਾਂ ਤੋਂ ਕਿਸਾਨਾਂ ਵੱਲੋਂ ਦਫਤਰ ਮੂਹਰੇ ਧਰਨਾ ਲਗਾਇਆ ਗਿਆ ਸੀ ਅਤੇ ਫਤਿਹਗੜ ਚੂੜੀਆਂ ਤੋਂ ਬਟਾਲਾ ਜਾਂਦੀ ਸੜਕ ਉੱਪਰ ਵੀ ਚੱਕਾ ਜਾਮ ਕੀਤਾ ਗਿਆ ਸੀ ਅਤੇ ਔਰਤਾਂ ਸਮੇਤ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ ਸੀ। ਜਿਸ ਤੋਂ ਬਾਅਦ ਕਿਸਾਨਾਂ ਨੂੰ ਕੱਲ੍ਹ ਰਾਤ ਰਿਹਾਅ ਕਰ ਦਿੱਤਾ ਗਿਆ ਸੀ।