ਅੱਜ ਕਾਊਂਟਰ ਇੰਟੈਲੀਜੈਂਸ, ਜਲੰਧਰ ਨੇ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਅੱਤਵਾਦੀ ਮਾਡਿਊਲ ਵੱਲੋਂ ਪੰਜਾਬ ਵਿੱਚ ਯੋਜਨਾਬੱਧ ਇੱਕ ਹੋਰ ਵੱਡੀ ਟਾਰਗੇਟ ਕਿਲਿੰਗ ਨੂੰ ਅਸਫ਼ਲ ਕਰ ਦਿੱਤਾ ਹੈ। ਇਸ ਬਾਰੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਰਾਹੀਂ ਦੱਸਿਆ ਹੈ ਕਿ ਉਹਨਾਂ ਨੇ ਇਸ ਕਾਰਵਾਈ ਦੌਰਾਨ ਮਾਡਿਊਲ ਦੇ ਤਿੰਨ ਮੈਂਬਰਾਂ, ਸੁਖਜੀਤ ਸਿੰਘ ਉਰਫ ਸੁੱਖਾ, ਜਗਰੂਪ ਸਿੰਘ ਉਰਫ ਜੱਗਾ ਅਤੇ ਨਵਪ੍ਰੀਤ ਸਿੰਘ ਉਰਫ ਨਵ ਨੂੰ ਗੋਲਾ ਬਾਰੂਦ ਅਤੇ ਚਾਰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।