ਅੱਜ ਮੋਗਾ ਦੇ ਪਿੰਡ ਨਿਹਾਲ ਸਿੰਘ ਵਾਲਾ ਵਿਖੇ ਸਕੂਲੀ ਬੱਚਿਆਂ ਨਾਲ ਭਰੀ ਬੱਸ ਖੇਤਾਂ ਵਿੱਚ ਪਲਟ ਗਈ। ਦੱਸ ਦਈਏ ਕਿ ਇਹ ਬੱਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਦੀ ਹੈ ਜੋ ਰਾਮਾ ਤੋਂ ਨਿਹਾਲ ਸਿੰਘ ਵਾਲਾ ਵਿਖੇ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ ਪਰੰਤੂ ਰਾਸਤੇ ਵਿੱਚ ਬੱਸ ਚਾਲਕ ਦੀ ਅਣਗਿਹਲੀ ਦੇ ਕਾਰਨ ਇਹ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ ਪਰੰਤੂ ਬੱਚਿਆਂ ਦੇ ਸੱਟਾਂ ਲੱਗੀਆਂ ਹਨ ਜਿਹਨਾਂ ਨੂੰ ਨਿੱਜੀ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ।