ਅੱਜ ਤਾਮਿਲਨਾਡੂ, ਰਾਨੀਪੇਟ ਦੇ ਅਰੱਕੋਨਮ ਵਿਖੇ ਸੀ.ਆਈ.ਐਸ.ਐਫ. ਦਾ 56ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇਸ ਖ਼ਾਸ ਦਿਨ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਨਾਲ ਹੀ ਦੱਸ ਦਈਏ ਕਿ ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਰਾਨੀਪੇਟ ਦੇ ਅਰੱਕੋਨਮ ਵਿਖੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਵੀ ਉਦਘਾਟਨ ਕਰਨਗੇ।