ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਅਟਾਰੀ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਕ ਔਰਤ ਵੱਲੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸਨੂੰ ਮੌਕੇ ‘ਤੇ ਬੀ.ਐਸ.ਐਫ. ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਇਸ ਔਰਤ ਵੱਲੋਂ ਉਸ ਜਗ੍ਹਾ ਤੋਂ ਬਾਰਡਰ ਪਾਰ ਕੀਤਾ ਜਾ ਰਿਹਾ ਸੀ ਜਿੱਥੋਂ ਭਾਰਤ-ਪਾਕਿਸਤਾਨ ਦਰਮਿਆਨ ਸਮਝੌਤਾ ਐਕਸਪ੍ਰੈਸ ਰੇਲ ਗੱਡੀ ਤੇ ਮਾਲ ਗੱਡੀਆਂ ਦੋਵਾਂ ਦੇਸ਼ਾਂ ਵਿਚਕਾਰ ਆਉਂਦੀਆਂ ਜਾਂਦੀਆਂ ਸਨ।