ਹੁਣ ਔਰਤਾਂ ਨੂੰ ਮਿਲੇਗੀ 2,500 ਰੁਪਏ ਮਹੀਨਾ ਵਿੱਤੀ ਸਹਾਇਤਾ
ਬੀਤੇ ਦਿਨੀਂ ਦਿੱਲੀ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਜਪਾ ਸਰਕਾਰ ਵੱਲੋਂ ਗਰੀਬ ਮਹਿਲਾਵਾਂ ਲਈ ਨਵੀਂ ਯੋਜਨਾ ਦਾ ਐਲਾਨ ਕਰਨ ਦੀ ਸੰਭਾਵਨਾ ਜਤਾਈ ਗਈ ਸੀ। ਜਿਸਦੇ ਚੱਲਦਿਆਂ ਅੱਜ ਦਿੱਲੀ ਵਿੱਚ ‘ਮਹਿਲਾ ਸਮ੍ਰਿਧੀ ਯੋਜਨਾ’ ਨੂੰ ਮਨਜ਼ੂਰੀ ਮਿਲ ਗਈ ਹੈ। ਜਾਣਕਾਰੀ ਅਨੁਸਾਰ ਇਸਦੇ ਤਹਿਤ ਮਹਿਲਾਵਾਂ ਨੂੰ ਹਰ ਮਹੀਨੇ 2500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।