
ਗੜ੍ਹਸ਼ੰਕਰ ਨੇੜੇ ਪਿੰਡ ਅਕਾਲਗੜ੍ਹ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਵਿਖੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਪ੍ਰਵਾਸੀ ਭਾਰਤੀ ਬਲਦੀਪ ਸਿੰਘ ਗਿੱਲ ਕੈਨੇਡਾ ਦੇ ਸਹਿਯੋਗ ਨਾਲ ਕਰਵਾਏ ਗਏ ਸਨਮਾਨ ਸਮਾਗਮ ’ਚ ਸੰਗਤ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਇਕ ਪਾਸੇ ਪੰਥ ਦਰਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ ਦੇ ਫ਼ੈਸਲੇ ਦੀ ਸ਼ਲਾਘਾ ਅਤੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਕਮੇਟੀ ਦੇ ਫੈਸਲਿਆਂ ਦਾ ਵਿਰੋਧ ਕਰ ਰਹੇ ਹਨ, ਦੂਜੇ ਪਾਸੇ ਇਕ ਧਿਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਿੰਘ ਸਾਹਿਬਾਨ ਨੂੰ ਹਟਾਉਣ ਦੇ ਫੈਸਲੇ ਚੰਗੇ ਲੱਗ ਰਹੇ ਹਨ ਤੇ ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ 2 ਦਸੰਬਰ ਨੂੰ ਲਏ ਗਏ ਫੈਸਲੇ ਚੁੱਭ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਥ ਨੂੰ ਲੋੜ ਹੈ ਆਪਣੀਆਂ ਸੰਸਥਾਵਾਂ ਦੀ ਮਜ਼ਬੂਤੀ ਲਈ ਇਕਮੁੱਠ ਹੋਣ ਦੀ, ਪੰਥਕ ਸੰਸਥਾਵਾਂ ਦੀ ਮਜ਼ਬੂਤੀ ਨਾਲ ਹੀ ਅਸੀਂ ਧਾਰਮਿਕ, ਸਿਆਸੀ, ਸਮਾਜਿਕ ਅਤੇ ਆਰਥਿਕ ਪੱਖੋਂ ਮਜ਼ਬੂਤ ਹੋ ਸਕਾਂਗੇ।