ਗੁਰਦਾਸਪੁਰ ਵਿਖੇ ਜ਼ਮੀਨ ਐਕਵਾਇਰ ਕਰਨ ਪੁੱਜੇ ਪੁਲਿਸ ਪ੍ਰਸ਼ਾਸਨ ਦਾ ਵਿਰੋਧ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਦੇ ਚੱਲਦਿਆਂ ਪੁਲਿਸ ਅਤੇ ਕਿਸਾਨਾਂ ਵਿਚਕਾਰ ਮੁਠਭੇੜ ਹੋਈ। ਇਸ ਦੌਰਾਨ ਪੁਲਿਸ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਵੱਢਣ ਦੀ ਕੋਸ਼ਿਸ਼ ਕੀਤੀ ਗਈ ਅਤੇ ਕਿਸਾਨਾਂ ਵੱਲੋਂ ਜਦ ਇਸਦਾ ਵਿਰੋਧ ਕੀਤਾ ਗਿਆ ਤਾਂ ਪੁਲਿਸ ਵੱਲੋਂ ਕਿਸਾਨਾਂ ਨਾਲ ਹੱਥੋ ਪਾਈ ਕੀਤੀ ਗਈ ਅਤੇ ਕਿਸਾਨਾਂ ਦੀਆਂ ਪੱਗਾਂ ਵੀ ਲਾਹ ਦਿੱਤੀਆਂ ਗਈਆਂ।