ਅੱਜ ਪਾਕਿਸਤਾਨ ਦੀ ਸਟੇਟ ਬਲੋਚਿਸਤਾਨ ਵਿੱਚ ਇੱਕ ਯਾਤਰੀ ਰੇਲਗੱਡੀ ‘ਤੇ ਹਮਲਾ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਟ੍ਰੇਨ ਕਵੇਟਾ ਤੋਂ ਪੇਸ਼ਾਵਰ ਜਾ ਰਹੀ ਸੀ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਬਲੋਚ ਲਿਬਰੇਸ਼ਨ ਆਰਮੀ ਦਾ ਹੱਥ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਸਿਬੀ ਅਤੇ ਬੋਲਾਨ ਦੀ ਸਰਹੱਦ ‘ਤੇ ਹੋਇਆ ਹੈ ਜਿੱਥੇ ਹਥਿਆਰਬੰਦ ਹਮਲਾਵਰਾਂ ਨੇ ਰੇਲਗੱਡੀ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ ਜਿਸ ਦੌਰਾਨ ਰੇਲਗੱਡੀ ਚਾਲਕ ਗੰਭੀਰ ਜ਼ਖਮੀ ਹੋ ਗਿਆ ਅਤੇ ਕਈ ਯਾਤਰੀ ਜ਼ਖਮੀ ਹੋ ਗਏ। ਮੌਕੇ ‘ਤੇ ਸੁਰੱਖਿਆ ਕਾਰਵਾਈਆਂ ਜਾਰੀ ਹਨ ਅਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਹੈ ਅਤੇ ਇਲਾਜ ਜਾਰੀ ਹੈ।