ਜਾਣਕਾਰੀ ਅਨੁਸਾਰ ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ ਪੰਜਾਬ ਦਾ ਦੌਰਾ ਕਰਨਗੇ ਜਿਸ ਦੌਰਾਨ ਰਾਸ਼ਟਰਪਤੀ ਮੁਰਮੂ ਬਠਿੰਡਾ ਦੇ ਏਮਜ਼ ਤੇ ਕੇਂਦਰੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਦਾ ਹਿੱਸਾ ਬਣਨਗੇ ਅਤੇ ਸ਼ਾਮ ਨੂੰ ਮੋਹਾਲੀ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਇੱਕ ਨਾਗਰਿਕ ਸੁਆਗਤ ਪ੍ਰੋਗਰਾਮ ਦਾ ਵੀ ਹਿੱਸਾ ਬਣਨਗੇ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਰਾਜਪਾਲ ਵੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਪੰਜਾਬ ਸਰਕਾਰ ਵੱਲੋਂ ਰਾਸ਼ਟਰਪਤੀ ਦੌਰੇ ਨੂੰ ਮੁੱਖ ਰੱਖ ਕੇ ਮੋਹਾਲੀ ਵਿਖੇ ਪੰਜ ਕਿਲੋਮੀਟਰ ਤੱਕ ਨੋ-ਫਲਾਈਂਗ ਜ਼ੋਨ ਘੋਸ਼ਿਤ ਕੀਤੀ ਗਈ ਹੈ ਅਤੇ ਮੋਹਾਲੀ ਪੁਲਿਸ ਵੱਲੋਂ ਟ੍ਰੈਫਿਕ ਰੂਟ ਪਲਾਨ ਜਾਰੀ ਕੀਤਾ ਗਿਆ ਹੈ।