ਪੰਜਾਬ ਸਰਕਾਰ ਵੱਲੋਂ ਚਲਾਏ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਸਮਰਪਣ ਨਾਲ ਇਹ ਜਿੰਮੇਵਾਰੀ ਨਿਭਾਈ ਜਾ ਰਹੀ ਹੈ। ਦੱਸ ਦਈਏ ਕਿ ਅੱਜ ਪੁਲਿਸ ਵਿਭਾਗ ਵੱਲੋਂ ਸੰਗਰੂਰ ਦੇ ਨਸ਼ਾ ਤਸਕਰਾਂ ‘ਤੇ ਕਾਰਵਾਈ ਕੀਤੀ ਗਈ ਹੈ ਜਿਸ ਦੌਰਾਨ ਨਸ਼ਾ ਤਸਕਰਾਂ ਦਾ ਘਰ ਬੁਲਡੋਜ਼ਰ ਨਾਲ ਢਾਹਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਰ ਨਸ਼ਾ ਤਸਕਰਾਂ ਵੱਲੋਂ ਇਸ ਜ਼ਮੀਨ ‘ਤੇ ਨਜ਼ਾਇਜ ਕਬਜ਼ਾ ਕਰਕੇ ਨਸ਼ਾ ਵੇਚ ਕੇ ਬਣਾਇਆ ਗਿਆ ਸੀ।