86ਵਾਂ ਵਿਸ਼ਾਲ ਹੋਲਾ ਮਹੱਲਾ ਸਮਾਗਮ ਸੰਬੰਧੀ ਅੱਜ ਤੋਂ ਅੰਮ੍ਰਿਤਸਰ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਧਾਰਮਿਕ ਸਮਾਗਮਾਂ ਦੀ ਅਰੰਭਤਾ ਹੋਈ ਹੈ ਜੋ 12 ਮਾਰਚ ਤੋਂ 15 ਮਾਰਚ 2025 ਤੱਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇਸ ਚਾਰ ਦਿਨਾਂ ਧਾਰਮਿਕ ਸਮਾਗਮ ਦੀ ਸ਼ੁਰੂਆਤ ਕੀਤੀ ਗਈ ਹੈ ਤੇ ਧਾਰਮਿਕ ਦੀਵਾਨ ਸਜਾਏ ਗਏ ਹਨ। ਜਾਣਕਾਰੀ ਅਨੁਸਾਰ ਧਾਰਮਿਕ ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਤੀਸਰੀ ਲੜੀ ਦੇ 51 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ ਤੇ ਚੌਥੀ ਲੜੀ ਦੇ 51 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ।