ਪੰਜਾਬ ਪੁਲਿਸ ਨੇ ਕੀਤੀ 580 ਸਥਾਨਾਂ ‘ਤੇ ਛਾਪੇਮਾਰੀ
110 ਨਸ਼ਾ ਤਸਕਰ ਕਾਬੂ, 68 FIR ਦਰਜ
ਪੰਜਾਬ ਸਰਕਾਰ ਵੱਲੋਂ ਚਲਾਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਚੱਲਦਿਆਂ ਗਿਆਰਾਂ ਦਿਨ ਬੀਤ ਚੁੱਕੇ ਹਨ। ਜਾਣਕਾਰੀ ਅਨੁਸਾਰ ਪੁਲਿਸ ਵਿਭਾਗ ਵੱਲੋਂ ਹੁਣ ਤੱਕ 580 ਸਥਾਨਾਂ ‘ਤੇ ਛਾਪੇਮਾਰੀ ਕੀਤੀ ਗਈ ਹੈ ਜਿਸ ਦੌਰਾਨ 10 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 68 FIR ਦਰਜ ਕੀਤੀਆਂ ਗਈਆਂ ਹਨ। ਨਾਲ ਹੀ ਦੱਸ ਦਈਏ ਕਿ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 2.88 ਲੱਖ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।