ਸੂਬੇ ਦਾ 21 ਤੋਂ 28 ਮਾਰਚ ਤੱਕ ਹੋਵੇਗਾ ਬਜਟ ਸੈਸ਼ਨ
26 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼
ਅੱਜ ਦੀ ਕੈਬਨਿਟ ਮੀਟਿੰਗ ਤੋਂ ਬਾਅਦ ਹਰਪਾਲ ਸਿੰਘ ਚੀਮਾ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਰਾਜ ਦਾ ਬਜਟ ਸੈਸ਼ਨ 21 ਤੋਂ 28 ਮਾਰਚ ਤੱਕ ਜਾਰੀ ਰਹੇਗਾ। 26 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਵਿਧਾਨ ਸਭਾ ਵਿੱਚ 21 ਮਾਰਚ ਨੂੰ ਰਾਜਪਾਲ ਵੱਲੋਂ ਭਾਸ਼ਣ ਦਿੱਤਾ ਜਾਵੇਗਾ। ਨਾਲ ਹੀ ਉਹਨਾਂ ਕਿਹਾ ਹੈ ਕਿ ਲੋੜ ਅਨੁਸਾਰ ਸੈਸ਼ਨ ਨੂੰ ਘਟਾਇਆ ਜਾਂ ਵਧਾਇਆ ਜਾ ਸਕਦਾ ਹੈ।