ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੀ ਸ਼ੁਰੂਆਤ ਹੋ ਗਈ ਹੈ। ਦੱਸ ਦਈਏ ਕਿ ਇਹ ਅਰੰਭਤਾ ਗਿਆਨੀ ਜੋਗਿੰਦਰ ਸਿੰਘ ਵੱਲੋਂ ਮੇਲੇ ਦੀ ਆਰੰਭਤਾ ਦੀ ਅਰਦਾਸ ਉਪਰੰਤ ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਨਾਲ ਕੀਤੀ ਗਈ ਹੈ।