ਨਸ਼ਿਆਂ ਵਿਰੁੱਧ ਜੰਗ ਦੇ ਚੱਲਦਿਆਂ ਜਲੰਧਰ ‘ਚ ਸ਼ਾਹਪੁਰ ਥਾਣੇ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ 295 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹਨਾਂ ਮੁਲਜ਼ਮਾਂ ਦੀ ਪਛਾਣ ਦਵਿੰਦਰ ਸਿੰਘ, ਪਰਮਿੰਦਰ ਸਿੰਘ ਵਾਸੀ ਪਿੰਡ ਮੱਲੇਵਾਲ ਖੇੜਾ, ਬਲਕਾਰ ਸਿੰਘ ਵਾਸੀ ਪਿੰਡ ਕੋਟਲੀ ਗਾਜਰਾ ਅਤੇ ਕਿਰਨਜੀਤ ਸਿੰਘ ਵਜੋਂ ਹੋਈ ਹੈ। ਮਿਲੀ ਸੂਚਨਾ ਅਨੁਸਾਰ ਪੁਲਿਸ ਵੱਲੋਂ ਇਹਨਾਂ ਚਾਰ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।