ਜਾਣਕਾਰੀ ਅਨੁਸਾਰ ਬੀਤੇ ਦਿਨੀਂ ਲੁਧਿਆਣਾ ਦੀ ਮਸਜਿਦ ‘ਤੇ ਕੁੱਝ ਸ਼ਰਾਬੀਆਂ ਵੱਲੋਂ ਨਸ਼ੇ ਵਿੱਚ ਧੁੱਤ ਹੋ ਕੇ ਨਮਾਜ਼ ਪੜ੍ਹਦੇ ਨਮਾਜ਼ਾਂ ਉੱਤੇ ਸ਼ਰਾਬ ਦੀਆਂ ਬੋਤਲਾਂ ਸੁੱਟ ਦਿੱਤੀਆਂ ਗਈਆਂ। ਜਿਸ ਉਪਰੰਤ ਜਦ ਪੁਲਿਸ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ਪੁਲਿਸ ਅਧਿਕਾਰੀਆਂ ਉੱਤੇ ਵੀ ਪੱਥਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ।

