ਬੀਤੀ ਰਾਤ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ‘ਚ ਸਥਿਤ ਠਾਕੁਰਦੁਆਰਾ ਮੰਦਰ ‘ਚ ਉਦੋਂ ਹੰਗਾਮਾ ਮੱਚ ਗਿਆ ਜਦੋਂ ਉੱਥੇ ਦੋ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵੱਲੋਂ ਬੰਬ ਵਰਗੀ ਚੀਜ਼ ਸੁੱਟੀ ਗਈ ਤੇ ਮੰਦਰ ‘ਤੇ ਹਮਲਾ ਕੀਤਾ ਗਿਆ। ਇਹ ਘਟਨਾ ਰਾਤ ਦੇ ਲਗਭਗ 12:35 ਵਜੇ ਵਾਪਰੀ ਅਤੇ ਉਸ ਸਮੇਂ ਮੰਦਰ ਦਾ ਪੁਜਾਰੀ ਵੀ ਮੰਦਰ ਦੇ ਅੰਦਰ ਸੌਂ ਰਿਹਾ ਸੀ। ਇਸ ਘਟਨਾ ਦੀ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋ ਮੋਟਰਸਾਈਕਲ ਸਵਾਰ ਆਉਂਦੇ ਹਨ ਜਿਹਨਾਂ ਦੇ ਹੱਥ ਵਿੱਚ ਝੰਡਾ ਫੜਿਆ ਹੋਇਆ ਹੈ ਅਤੇ ਮੰਦਰ ਵਿੱਚ ਕੋਈ ਬੰਬ ਵਰਗੀ ਚੀਜ਼ ਸੁੱਟ ਕੇ ਫ਼ਰਾਰ ਹੋ ਜਾਂਦੇ ਹਨ। ਪੁਲਿਸ ਵੱਲੋਂ ਇਸ ਰਿਕਾਰਡਿੰਗ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਦੇ ਠਾਕੁਰਦੁਆਰਾ ਮੰਦਰ ‘ਚ ਮੱਚਿਆ ਹੰਗਾਮਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
