ਇਹ ਘਟਨਾ ਹੁਸ਼ਿਆਰਪੁਰ ਦੇ ਪਿੰਡ ਜੱਟਪੁਰ ਦੀ ਹੈ ਜਿਥੇ ਇੱਕ 34 ਸਾਲ ਦੇ ਮੋਟਰਸਾਈਕਲ ਸਵਾਰ ਦੀ ਦੋ ਤੇਜ਼ ਰਫਤਾਰ ਕਾਰਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਹੈ। ਮਿਰਤਕ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ ਜੋ ਕਿਸੇ ਕੰਮ ਲਈ ਘਰ ਤੋਂ ਬਾਹਰ ਨਿਕਲਿਆ ਸੀ। ਮੌਕੇ ‘ਤੇ ਕਾਰ ਚਾਲਕ ਫ਼ਰਾਰ ਦੱਸਿਆ ਜਾ ਰਿਹਾ ਹੈ ਅਤੇ ਪਰਿਵਾਰ ਵੱਲੋਂ ਰੋਸ ਕਾਰਨ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਵਿਭਾਗ ਘਟਨਾਗ੍ਰਸਤ ਸਥਾਨ ‘ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ।
ਹੁਸ਼ਿਆਰਪੁਰ ਦੇ ਪਿੰਡ ਜੱਟਪੁਰ ‘ਚ ਵਾਪਰਿਆ ਭਿਆਨਕ ਹਾਦਸਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
