ਕੁੱਝ ਦਿਨ ਪਹਿਲਾਂ ਮੰਡੀ ਗੋਬਿੰਦਗੜ੍ਹ ਵਿੱਚ Swift ਕਾਰ ਸਵਾਰ ਬਦਮਾਸ਼ਾਂ ਵੱਲੋਂ ਫਰਨਸ ਦਫ਼ਤਰ ‘ਚ 15 ਲੱਖ ਦੀ ਲੁੱਟ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਲਗਾਤਾਰ ਚੱਲ ਰਹੀ ਜਾਂਚ ਦੌਰਾਨ ਅੱਜ ਇਹ ਹਮਲਾਵਰ ਕਾਬੂ ਵਿੱਚ ਆਏ ਹਨ। ਐਨਕਾਊਂਟਰ ਦੌਰਾਨ ਇਹਨਾਂ ਮੁਲਜ਼ਮਾਂ ਨੇ ਪੁਲਿਸ ਉੱਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਦੌਰਾਨ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ। ਦੱਸ ਦਈਏ ਕਿ ਇਹਨਾਂ ਮੁਲਜਮਾਂ ਵੱਲੋਂ ਹੋਰ ਕਿਸੇ ਸਥਾਨ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ ਪਰ ਪੁਲਿਸ ਵੱਲੋਂ ਇਹਨਾਂ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ ਹੈ।

